Daily Hukamnama Sri Darbar Sahib | ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

Поділитися
Вставка
  • Опубліковано 4 лип 2024
  • ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-685, 06 ਜੁਲਾਈ 2024
    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
    ੴ ਸਤਿਗੁਰ ਪ੍ਰਸਾਦਿ ॥
    ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
    ਗੁਰੁ ਸਾਗਰੁ ਰਤਨੀ ਭਰਪੂਰੇ ॥
    ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ।
    ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
    ਗੁਰਮੁਖ ਸਿੱਖ ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ।
    ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
    ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ।
    ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
    (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ, ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥੧॥
    ਕਿਆ ਬਗੁ ਬਪੁੜਾ ਛਪੜੀ ਨਾਇ ॥
    ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ?
    ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
    (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ॥੧॥ ਰਹਾਉ ॥
  • Розваги

КОМЕНТАРІ • 3

  • @RamgarhiaTS
    @RamgarhiaTS 3 дні тому +1

    ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ❤❤❤❤❤❤

  • @RamgarhiaTS
    @RamgarhiaTS 3 дні тому +1

    ਵਾਹਿਗੁਰੂ ਜੀ ਸਭ ਤੇ ਮਿਹਰ ਭਰਿਆ ਹੱਥ ਬਣਾਈ ਰੱਖਣ 🙏🏻🌹🙏🏻🌹🙏🏻🌹🙏🏻🌹🙏🏻🌹🙏🏻🌹🙏🏻🌹🙏🏻🌹🙏🏻🌹🙏🏻🌹🙏🏻🌹🙏🏻🌹

  • @user-oc9nz9is9m
    @user-oc9nz9is9m 3 дні тому +1

    Satnam waheguru ji