Daily Hukamnama Sri Darbar Sahib| ਸੋਰਠਿ ਮਹਲਾ ੩ ਦੁਤੁਕੀ॥ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ।

Поділитися
Вставка
  • Опубліковано 6 вер 2024
  • ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-638, 04 ਜੁਲਾਈ 2024
    ਸੋਰਠਿ ਮਹਲਾ ੩ ਦੁਤੁਕੀ ॥
    ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
    ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ।
    ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
    ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ ॥੧॥
    ਹਰਿ ਜੀਉ ਆਪੇ ਬਖਸਿ ਮਿਲਾਇ ॥
    ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ।
    ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥
    ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ਰਹਾਉ॥

КОМЕНТАРІ • 2

  • @KaurR-dw4ii
    @KaurR-dw4ii 2 місяці тому

    ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ
    💐🌹🙏🏻💐🌹🙏🏻💐🌹🙏🏻💐🌹🙏🏻💐🌹🙏🏻💐🌹🙏🏻💐🌹🙏🏻💐🌹🙏🏻

  • @user-oc9nz9is9m
    @user-oc9nz9is9m 2 місяці тому

    Satnam waheguru ji