Daily Hukamnama Sri Darbar Sahib | ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

Поділитися
Вставка
  • Опубліковано 6 вер 2024
  • ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-676, 18 ਜੁਲਾਈ 2024
    ਧਨਾਸਰੀ ਮਹਲਾ ੫ ॥
    ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥
    ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ,
    ਖਾਟਣ ਕਉ ਹਰਿ ਹਰਿ ਰੋਜਗਾਰੁ ॥
    ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ।
    ਸੰਚਣ ਕਉ ਹਰਿ ਏਕੋ ਨਾਮੁ ॥
    ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ।
    ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥
    (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥ ৭।
    ਨਾਮਿ ਰਤੇ ਪ੍ਰਭ ਰੰਗਿ ਅਪਾਰ ॥
    ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ-ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥
    ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ਰਹਾਉ॥

КОМЕНТАРІ • 3