Daily Hukamnama Sri Darbar Sahib |ਸਲੋਕੁ ਮਃ ੩ ॥ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥

Поділитися
Вставка
  • Опубліковано 6 вер 2024
  • ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ भंग-590, 09 तुलाष्टी 2024
    ਸਲੋਕੁ ਮਃ ੩ ॥
    ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥
    ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ।
    ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥
    ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ।
    ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ll
    ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।
    ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥
    ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ।
    ਨਾਨਕ ਵਿਣੁ ਨਾਵੈ ਨ ੀ ਵ ੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥
    ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥
    भः ३ ॥
    ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥
    ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ।
    ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥
    ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ।
    ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥
    ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ।
    ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥
    ਹੇ ਨਾਨਕ! (ਇਹੋ ਜਿਹੇ ਜੀਵਾਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ ॥੨॥

КОМЕНТАРІ • 2