Daily Hukamnama Sri Darbar Sahib | ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

Поділитися
Вставка
  • Опубліковано 6 вер 2024
  • ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-729, 21 ਜੁਲਾਈ 2024
    ਸੂਹੀ ਮਹਲਾ ੧ ਘਰੁ ੬ ॥
    ੴ ਸਤਿਗੁਰ ਪ੍ਰਸਾਦਿ ॥
    ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
    ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
    ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ गष्टी)।
    ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
    ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥
    ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥
    ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ,
    ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
    ਰਹਾਉ ॥
    (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ॥

КОМЕНТАРІ •