Daily Hukamnama Sri Darbar Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

Поділитися
Вставка
  • Опубліковано 16 жов 2024
  • ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-706, 07 ਜੁਲਾਈ 2024
    ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ
    ਸਲੋਕ ॥
    ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
    ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ,
    ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
    ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥
    ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥
    ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ।
    ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
    ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨।।
    ਪਉੜੀ ॥
    ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥
    (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ।
    ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥
    ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।
    ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ।।
    ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।
    ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ॥
    ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ।
    ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥ ३॥
    (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

КОМЕНТАРІ • 1