Prof Darshan Singh Khalsa - ਵਸਿ ਆਣਿਹੁ ਵੇ ਜਨ ਇਸੁ ਮਨ ਕਉ - Vas Aaniho Ve Jan Is Man Kau - May 18 2024

Поділитися
Вставка
  • Опубліковано 3 лют 2025

КОМЕНТАРІ • 5

  • @satinderrana2772
    @satinderrana2772 8 місяців тому

    Bahoot bahoot shukrana ji

  • @surindersinghsidhamerimathohri
    @surindersinghsidhamerimathohri 8 місяців тому +2

    PROF SAHIB JI,,,,, SAHIB JI KO PIAARO
    ਪ੍ਰੋਫੈਸਰ ਸਾਹਿਬ ਜੀ ਤੇ, ਸਾਹਿਬ ਜੀ ਦੀ, ਸਤਿਨਾਮ ਜੀ ਦੀ ਪੂਰੀ ਕਿਰਪਾ ਤੇ ਬਖਸ਼ਿਸ਼ ਹੈ।।
    ਪ੍ਰੋਫੈਸਰ ਸਾਹਿਬ ਜੀ,,,,,ਸਾਹਿਬ ਜੀ ਦਾ ਆਪਣਾ ਪਿਆਰਾ ਪ੍ਰਚਾਰਕ।।
    ਪ੍ਰੋਫੈਸਰ ਸਾਹਿਬ,,,,ਸਾਹਿਬ ਜੀ ਕੋ ਪਿਆਰੋ।।
    ਪ੍ਰੋਫੈਸਰ ਸਾਹਿਬ ਜੀ ਸਿੱਖ ਪ੍ਰਚਾਰਕ, ਅਸਲੀਅਤ ਵਿਚ ਸਿੱਖ ਪ੍ਰਚਾਰਕ, ਹਮੇਸ਼ਾ ਗੁਰੂ ਸਾਹਿਬਾਨ ਦੇ ਸਿਧਾਂਤ ਅਨੁਸਾਰ ਸਮਝਣ ਤੇ ਸਮਝਾਉਣ ਵਾਲਾ ਅਸਲੀ ਪ੍ਰਚਾਰਕ।।
    PROF SAHIB JI,,,,,SAHIB JI KA AAPNA PIAARA PARCHARIC

  • @ghggyu
    @ghggyu 8 місяців тому +1

    ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥ ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥

  • @bhaiharvindersinghusawale
    @bhaiharvindersinghusawale 8 місяців тому

    🙏🙏🙏

  • @khalsame
    @khalsame 8 місяців тому +1

    ਸੂਹੀ ਛੰਤ ਮਹਲਾ ੪ ॥
    ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥
    ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ ।
    ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥
    ਹੇ ਭਾਈ! (ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ ।
    ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥
    ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ ।
    ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥
    ਹੇ ਦਾਸ ਨਾਨਕ! (ਆਖ-ਹੇ ਭਾਈ!) ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ ।੧।
    ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥
    ਹੇ ਭਾਈ! (ਆਪਣੇ) ਇਸ ਮਨ ਨੂੰ (ਸਦਾ ਆਪਣੇ) ਵੱਸ ਵਿਚ ਰੱਖੋ । (ਮਨੁੱਖ ਦਾ ਇਹ) ਮਨ ਸਦਾ (ਸ਼ਿਕਾਰੀ ਪੰਛੀ) ਬਾਸ਼ੇ ਵਾਂਗ ਭਟਕਦਾ ਹੈ
    ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥
    ਸਦਾ ਆਸਾਂ ਹੀ ਆਸਾਂ ਬਣਾਂਦਿਆਂ (ਮਨੁੱਖ ਦੀ ਸਾਰੀ ਜ਼ਿੰਦਗੀ ਦੀ) ਰਾਤ ਦੁੱਖ ਵਿਚ ਹੀ ਬੀਤਦੀ ਹੈ ।
    ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥
    ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ (ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਤੇ) ਨਾਮ ਜਪਦਿਆਂ (ਉਸ ਦੇ) ਮਨ ਵਿਚ (ਉੱਠੀ ਹਰਿਨਾਮ ਸਿਮਰਨ ਦੀ) ਆਸ ਪੂਰੀ ਹੋ ਜਾਂਦੀ ਹੈ ।
    ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥
    ਹੇ ਦਾਸ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ-) ਹੇ ਪ੍ਰਭੂ! (ਮੈਨੂੰ ਭੀ ਆਪਣਾ ਨਾਮ ਜਪਣ ਦੀ) ਸੂਝ ਬਖ਼ਸ਼ (ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ) ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ ।੨।
    ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥
    ਹੇ ਭਾਈ! (ਗੁਰੂ ਦੀ ਸਰਨ ਪਈ ਰਹਿਣ ਵਾਲੀ) ਜੀਵ-ਇਸਤ੍ਰੀ (ਆਪਣੇ) ਚਿੱਤ ਵਿਚ (ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ) ਆਸ ਕਰਦੀ ਰਹਿੰਦੀ ਹੈ (ਤੇ ਆਖਦੀ ਹੈ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! (ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ ਆ (ਵੱਸ) ।
    ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥
    ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, (ਪਰ ਤੂੰ ਮੇਰੇ ਲਈ) ਅਪਹੁੰਚ ਹੈਂ (ਤੂੰ ਆਪ ਹੀ) ਮਿਹਰ ਕਰ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾ ਲੈ ।
    ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥
    ਹੇ ਪ੍ਰਭੂ-ਪਾਤਿਸ਼ਾਹ! ਗੁਰੂ ਦੀ ਸਰਨ ਪੈ ਕੇ ਮੇਰੇ ਮਨ ਵਿਚ, ਮੇਰੇ ਤਨ ਵਿਚ (ਤੇਰੇ ਮਿਲਾਪ ਦੀ) ਤਾਂਘ ਪੈਦਾ ਹੋ ਚੁਕੀ ਹੈ । ਹੇ ਹਰੀ! ਮੈਂ ਸਰਧਾ ਦੀ ਸੇਜ ਵਿਛਾ ਰੱਖੀ ਹੈ ।
    ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥
    ਹੇ ਦਾਸ ਨਾਨਕ! (ਆਖ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਜਿਹੜੀ ਜੀਵ-ਇਸਤ੍ਰੀ ਤੈਨੂੰ ਪਿਆਰੀ ਲੱਗ ਜਾਂਦੀ ਹੈ, ਤੂੰ ਉਸ ਨੂੰ ਆਤਮਕ ਅਡੋਲਤਾ ਵਿਚ ਟਿਕੀ ਨੂੰ ਪ੍ਰੇਮ ਵਿਚ ਟਿਕੀ ਨੂੰ ਮਿਲ ਪੈਂਦਾ ਹੈਂ ।੩।
    ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥
    ਹੇ ਭਾਈ! (ਜੀਵ-ਇਸਤ੍ਰੀ ਦੀ) ਇੱਕੋ ਹੀ (ਹਿਰਦਾ-) ਸੇਜ ਉੱਤੇ ਹਰੀ ਪ੍ਰਭੂ (ਵੱਸਦਾ ਹੈ), (ਜਿਸ ਜੀਵ-ਇਸਤ੍ਰੀ ਨੂੰ) ਗੁਰੂ ਦੱਸ ਪਾਂਦਾ ਹੈ, ਉਸ ਨੂੰ ਹਰੀ ਨਾਲ ਮਿਲਾ ਦੇਂਦਾ ਹੈ ।
    ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥
    ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਪ੍ਰਭੂ ਦੇ ਮਿਲਾਪ ਲਈ) ਖਿੱਚ ਹੈ ਤਾਂਘ ਹੈ (ਪਰ ਜਿਸ ਜੀਵ ਇਸਤ੍ਰੀ ਉੱਤੇ) ਗੁਰੂ ਮਿਹਰ ਕਰਦਾ ਹੈ, ਉਸ ਨੂੰ (ਪ੍ਰਭੂ ਨਾਲ) ਮਿਲਾਂਦਾ ਹੈ ।
    ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥
    ਹੇ ਭਾਈ! ਮੈਂ ਗੁਰੂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਮੈਂ (ਆਪਣੀ) ਜਿੰਦ ਗੁਰੂ ਅੱਗੇ ਭੇਟ ਧਰਦਾ ਹਾਂ ।
    ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥
    ਹੇ ਦਾਸ ਨਾਨਕ! (ਆਖ-) ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਹਰਿ-ਪ੍ਰਭੂ ਨਾਲ ਮਿਲਾ ਦੇਂਦਾ ਹੈ ।੪।੨।੬।੧੮।
    Guru Raam Daas Ji in Raag Soohee - 776