Daily Hukamnama Darbar Sahib। ਸੋਰਠਿ ਮਹਲਾ ੫ ॥ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

Поділитися
Вставка
  • Опубліковано 16 жов 2024
  • ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-614, 02 ਜੁਲਾਈ 2024
    ਸੋਰਠਿ ਮਹਲਾ ੫ ॥
    ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥
    ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ।
    ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥
    ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥
    ਪੂਰੇ ਗੁਰ ਕੀ ਦੇਖੁ ਵਡਾਈ ॥
    ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ,
    ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥
    ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ਰਹਾਉ॥
    ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥
    (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ।
    ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥
    ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥
    ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥
    ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।
    ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥
    ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥
    ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥
    ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥
    ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥
    ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।
    ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
    ਨਾਨਕ ਆਖਦਾ ਹੈ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥
    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ ।।

КОМЕНТАРІ • 4