ਇਸ ਦਿਨ ਤੋਂ ਮਿਲ ਸਕਦੀ ਗਰਮੀ ਤੋਂ ਕੁੱਝ ਰਾਹਤ ! ਜਾਣੋ ਮੌਸਮ ਦਾ ਹਾਲ !

Поділитися
Вставка
  • Опубліковано 16 тра 2024
  • ਇਸ ਦਿਨ ਤੋਂ ਮਿਲ ਸਕਦੀ ਗਰਮੀ ਤੋਂ ਕੁੱਝ ਰਾਹਤ !
    ਜਾਣੋ ਮੌਸਮ ਦਾ ਹਾਲ !
    #punjabnews #weatherforecast #weathernews #weatherupdate #summervibes #cloudyweather #coldweather #punjabweathertoday #oneindiapunjabi
    ਦਿੱਲੀ ਤੋਂ ਲੈ ਕੇ ਯੂਪੀ-ਬਿਹਾਰ ਤੱਕ ਅਤੇ ਰਾਜਸਥਾਨ ਤੋਂ ਲੈ ਕੇ ਹਰਿਆਣਾ ਅਤੇ ਪੰਜਾਬ ਤੱਕ ਕੜਾਕੇ ਦੀ ਧੁੱਪ ਆਪਣਾ ਕਹਿਰ ਬਰਸਾ ਰਹੀ ਹੈ। ਲਗਾਤਾਰ ਵੱਧ ਰਹੀ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸ ਸਮੇਂ ਹਰਿਆਣਾ ਦੇ ਸਿਰਸਾ ਵਿੱਚ ਪਾਰਾ 46 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਪਹਿਲੀ ਵਾਰ ਹੀਟਵੇਵ ਆਈ ਹੈ। ਸ਼ੁੱਕਰਵਾਰ ਨੂੰ ਰਾਜਧਾਨੀ 'ਚ ਇਸ ਸੀਜ਼ਨ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ।ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੇ ਨਾਲ, ਭਾਰਤ ਦੇ ਮੌਸਮ ਵਿਭਾਗ (IMD) ਨੇ ਪੰਜਾਬ ਅਤੇ ਹਰਿਆਣਾ ਲਈ ਇੱਕ ਆਰੇਂਜ ਅਲਰਟ ਅਤੇ ਚੰਡੀਗੜ੍ਹ ਲਈ ਇੱਕ ਯੈਲੋ ਅਲਰਟ ਜਾਰੀ ਕੀਤਾ ਹੈ, ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਤਾਪਮਾਨ ਹੋਰ ਵੱਧ ਸਕਦਾ ਹੈ, ਖਾਸ ਕਰਕੇ 18 ਅਤੇ 19 ਮਈ ਨੂੰ ਸਾਵਧਾਨ ਰਹਿਣਾ ਪਵੇਗਾ।ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਦੇ ਦੱਖਣੀ ਹਿੱਸਿਆਂ ਲਈ ਇੱਕ ਆਰੇਂਜ ਅਲਰਟ ਜਾਰੀ ਕੀਤੀ ਹੈ, “ਤੀਬਰ ਗਰਮੀ ਦੀ ਲਹਿਰ” ਦੀ ਚੇਤਾਵਨੀ, ਅਤੇ “ਹੀਟਵੇਵ ਹਾਲਤਾਂ” ਦੀ ਭਵਿੱਖਬਾਣੀ ਕਰਦਿਆਂ ਚੰਡੀਗੜ੍ਹ ਲਈ ਇੱਕ ਯੈਲੋ ਅਲਰਟ ਜਾਰੀ ਕੀਤੀ ਹੈ।ਰਾਜਧਾਨੀ ਦਿੱਲੀ ਦੀ ਹਾਲਤ ਹੋਰ ਵੀ ਮਾੜੀ ਹੈ। ਸ਼ੁੱਕਰਵਾਰ ਨੂੰ ਇੱਥੇ ਇੰਨੀ ਗਰਮੀ ਸੀ ਕਿ ਕੂਲਰ ਹੀ ਨਹੀਂ, ਏਸੀ ਵੀ ਫੇਲ ਹੋ ਗਏ। ਨਜਫਗੜ੍ਹ ‘ਚ ਤਾਪਮਾਨ 47.4 ਦਰਜ ਕੀਤਾ ਗਿਆ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ-ਐਨਸੀਆਰ ਵਿੱਚ ਗਰਮੀ ਦੀ ਲਹਿਰ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਦਿੱਲੀ ਵਿੱਚ 13 ਸਾਲਾਂ ਵਿੱਚ ਸਭ ਤੋਂ ਗਰਮ ਦਿਨ ਰਿਹਾ।ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਤੱਕ ਦਿੱਲੀ ਵਿੱਚ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ। IMD ਨੇ ਅਗਲੇ ਦੋ ਦਿਨਾਂ ਲਈ ਹੀਟਵੇਵ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ ਦਾ ਔਸਤ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਵੱਧ ਹੈ। ਇਹ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ।ਆਈਐਮਡੀ ਨੇ ਕਿਹਾ ਹੈ ਕਿ ਅਗਲੇ 6 ਦਿਨਾਂ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 44 ਤੋਂ 45 ਡਿਗਰੀ ਦੇ ਵਿਚਕਾਰ ਰਹੇਗਾ। ਮੌਸਮ ਵਿਭਾਗ ਨੇ ਕਿਹਾ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਦਿੱਲੀ ਵਾਸੀਆਂ ਨੂੰ ਗਰਮੀ ਝੱਲਣੀ ਪਵੇਗੀ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਐਤਵਾਰ ਨੂੰ 45 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਰਫ਼ਤਾਰ ਨਾਲ ਹਵਾ ਵੀ ਚੱਲੇਗੀ, ਜਿਸ ਦੀ ਰਫ਼ਤਾਰ 10 ਤੋਂ 24 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ।

КОМЕНТАРІ •