ਗੁਰੂ ਗਰੰਥ ਸਾਹਿਬ ਜੀ ਵਿਚ ਕਿਸ ਰਾਮ ਦੀ ਗੱਲ ਕੀਤੀ ਗਈ ਹੈ ?

Поділитися
Вставка
  • Опубліковано 6 сер 2020
  • ਰਾਮ ਕਹਿਨ ਮਹਿ ਭੇਦੁ ਹੈ
    ਰਾਮ ਅਤੇ ਰਾਮ ਵਿੱਚ ਕੀ ਭੇਦ ਹੈ ?
    -: ਪ੍ਰੋ. ਕਸ਼ਮੀਰਾ ਸਿੰਘ
    ਹਰ ਥਾਂ ਰਮੇ ਹੋਏ ਰਾਮ ਅਤੇ ਦਸ਼ਰਥ ਪੁੱਤ੍ਰ ਰਾਮ ਬਾਰੇ ਗੁਰੂ ਨਾਨਕ ਸਾਹਿਬ ਦੇ ਗੁਰੂ ਗ੍ਰੰਥ ਸਾਹਿਬ ਵਿੱਚ ਲਿਖੇ ਵਿਚਾਰ:
    ਧੰਨੁ ਗੁਰੂ ਨਾਨਕ ਸਾਹਿਬ ਦਸ਼ਰਥ ਪੁੱਤ੍ਰ ਰਾਮ ਦੇ ਭਗਤ ਜਾਂ ਸ਼ਰਧਾਲੂ ਨਹੀਂ ਸਨ ਅਤੇ ਨਾ ਹੀ ਉਨ੍ਹਾਂ ਨੇ ਰਾਮ ਮੰਦਰ ਦੇ ਦਰਸ਼ਨਾਂ ਲਈ ਅਯੁੱਧਿਆ ਦੀ ਯਾਤ੍ਰਾ ਕੀਤੀ ਸੀ । ਗੁਰੂ ਜੀ ਹਰ ਥਾਂ ਰਮੇ ਹੋਏ ਰਾਮ (ਪ੍ਰਭੂ) ਦੀ ਹੀ ਬੰਦਗੀ ਕਰਦੇ ਸਨ । ਹੇਠਾਂ ਲਿਖੇ ਗੁਰੂ ਨਾਨਕ ਸਾਹਿਬ ਦੇ ਅੰਮ੍ਰਿਤ ਵਚਨਾਂ ਤੋਂ ਇਹ ਗੱਲ ਆਪਣੇ ਆਪ ਸਿੱਧ ਹੋ ਜਾਂਦੀ ਹੈ । ਇਨ੍ਹਾਂ ਵਚਨਾਂ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ, ਰਾਮ ਮੰਦਰ ਵਿਵਾਦ ਦਾ ਫ਼ੈਸਲਾ ਸੁਣਾਉਂਦਿਆਂ, ਧਿਆਨ ਵਿੱਚ ਰੱਖ ਕੇ ਹੀ ਗੁਰੂ ਨਾਨਕ ਸਾਹਿਬ ਅਤੇ ਸਿੱਖ ਧਰਮ ਬਾਰੇ ਕੋਈ ਟਿੱਪਣੀ ਕਰਨੀ ਚਾਹੀਦੀ ਸੀ ਤਾਂ ਜੁ ਸਿੰਖ ਕੌਮ ਨੂੰ ਕੋਈ ਚੋਟ ਨਾ ਪਹੁੰਚਦੀ । ਜਨਮ ਸਾਖੀਆਂ ਵਿੱਚ ਸਿੱਖੀ ਦੀ ਵਿਆਖਿਆ ਨਹੀਂ ਜਿਨ੍ਹਾਂ ਨੂੰ ਮਾਨਯੋਗ ਸੁਪਰੀਮ ਕੋਰਟ ਨੇ ਸਿੱਖੀ ਵਿਚਾਰਧਾਰਾ ਦਾ ਆਧਾਰ ਮੰਨ ਲਿਆ । ਦੇਖੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਨੇ ਰਾਮ ਅਤੇ ਰਾਮ ਦਾ ਭੇਦ ਕਿਵੇਂ ਪ੍ਰਗਟ ਕੀਤਾ ਹੈ :
    ੳ). ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥
    ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥25॥ {ਮਹਲਾ 1 ਪੰਨਾਂ ਗਗਸ 1412}
    ਰਾਮੁ- ਸ਼੍ਰੀ ਰਾਮਚੰਦ੍ਰ । ਝੁਰੈ- ਦੁਖੀ ਹੁੰਦਾ ਹੈ ।
    ਅਰਥ: - ਹੇ ਨਾਨਕ! ਕਰਤਾਰ ਸਭ ਕੁਝ ਕਰ ਸਕਣ ਦੀ ਸਮਰਥਾ ਵਾਲਾ ਹੈ (ਉਸ ਨੂੰ ਕਦੇ ਝੁਰਨ ਦੀ ਦੁਖੀ ਹੋਣ ਦੀ ਲੋੜ ਨਹੀਂ), ਉਹ ਤਾਂ ਪੈਦਾ ਕਰ ਕੇ ਨਾਸ ਕਰ ਕੇ (ਸਭ ਕੁਝ ਕਰ ਕੇ ਆਪ ਹੀ) ਵੇਖਦਾ ਹੈ । (ਸ੍ਰੀ ਰਾਮਚੰਦ੍ਰ ਉਸ ਕਰਤਾਰ ਦੀ ਬਰਾਬਰੀ ਨਹੀਂ ਕਰ ਸਕਦਾ । ਵੇਖੋ, ਰਾਵਣ ਨਾਲ ਲੜਾਈ ਕਰਨ ਵਾਸਤੇ) ਸ੍ਰੀ ਰਾਮਚੰਦ੍ਰ ਫ਼ੌਜਾਂ ਇਕੱਠੀਆਂ ਕਰਦਾ ਹੈ, (ਉਸ ਦੇ) ਅੰਦਰ (ਫ਼ੌਜਾਂ ਇਕੱਠੀਆਂ ਕਰਨ ਦੇ) ਅਧਿਕਾਰ ਦੀ ਤ਼ਾਕਤ਼ ਭੀ ਹੈ, ਵਾਨਰਾਂ ਦੀ (ਉਸ) ਫ਼ੌਜ ਦੀ ਰਾਹੀਂ (ਉਸ ਦੀ) ਸੇਵਾ ਭੀ ਹੋ ਰਹੀ ਹੈ (ਜਿਸ ਸੈਨਾ ਦੇ) ਮਨ ਵਿਚ ਤਨ ਵਿਚ ਜੁੱਧ ਕਰਨ ਦਾ ਬੇਅੰਤ ਚਾਉ ਹੈ, (ਫਿਰ ਭੀ ਸ੍ਰੀ) ਰਾਮਚੰਦ੍ਰ (ਤਦੋਂ) ਦੁਖੀ ਹੁੰਦਾ ਹੈ (ਦੁਖੀ ਹੋਇਆ, ਜਦੋਂ) ਸੀਤਾ (ਜੀ) ਨੂੰ ਰਾਵਣ ਲੈ ਗਿਆ ਸੀ, (ਤੇ, ਫਿਰ ਜਦੋਂ ਸ੍ਰੀ ਰਾਮਚੰਦ੍ਰ ਜੀ ਦਾ ਭਾਈ) ਲਛਮਨ ਸਰਾਪ ਨਾਲ ਮਰ ਗਿਆ ਸੀ ।25।
    ਅ). ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥
    ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥26॥ {ਮਹਲਾ 1 ਪੰਨਾਂ ਗਗਸ 1412}
    ਹੇ ਭਾਈ! ਉਹ ਪਰਮਾਤਮਾ (ਤਾਂ) ਬੇ-ਮੁਥਾਜ ਹੈ (ਸ੍ਰੀ ਰਾਮਚੰਦ੍ਰ ਉਸ ਪਰਮਾਤਮਾ ਦੀ ਬਰਾਬਰੀ ਨਹੀਂ ਕਰ ਸਕਦਾ) । (ਸ੍ਰੀ) ਰਾਮਚੰਦ (ਜੀ) ਪਾਸੋਂ ਭਾਵੀ ਨਾਹ ਮਿਟ ਸਕੀ । (ਵੇਖੋ, ਸ੍ਰੀ) ਰਾਮਚੰਦ੍ਰ (ਆਪਣੇ) ਮਨ ਵਿਚ ਸੀਤਾ (ਜੀ) ਦੀ ਖ਼ਾਤਰ ਦੁਖੀ ਹੋਇਆ (ਜਦੋਂ ਸੀਤਾ ਜੀ ਨੂੰ ਰਾਵਣ ਚੁਰਾ ਕੇ ਲੈ ਗਿਆ, ਫਿਰ) ਦੁਖੀ ਹੋਇਆ ਲਛਮਣ ਦੀ ਖ਼ਾਤਰ (ਜਦੋਂ ਰਣਭੂਮੀ ਵਿਚ ਲਛਮਨ ਬਰਛੀ ਨਾਲ ਮੂਰਛਿਤ ਹੋਇਆ) । (ਤਦੋਂ ਸ੍ਰੀ ਰਾਮਚੰਦ੍ਰ ਨੇ) ਹਨੂਮਾਨ ਨੂੰ ਯਾਦ ਕੀਤਾ ਜੋ (ਪਰਮਾਤਮਾ ਵਲੋਂ ਬਣੇ) ਸੰਜੋਗ ਦੇ ਕਾਰਨ (ਸ੍ਰੀ ਰਾਮਚੰਦ੍ਰ ਜੀ ਦੀ ਸਰਨ) ਆਇਆ ਸੀ । ਮੂਰਖ ਰਾਵਣ (ਭੀ) ਇਹ ਗੱਲ ਨਾਹ ਸਮਝਿਆ ਕਿ ਇਹ ਸਾਰੇ ਕੰਮ ਪਰਮਾਤਮਾ ਨੇ (ਆਪ ਹੀ) ਕੀਤੇ ਸਨ ।26। (ਗੁਰੂ ਗ੍ਰੰਥ ਸਾਹਿਬ ਦਰਪਣ)
    ੲ). ਦੁਖੀਆਂ ਦੀ ਸੂਚੀ ਵਿੱਚ ਦਸ਼ਰਥ ਪੁੱਤ੍ਰ ਰਾਮ ਵੀ ਹੈ ਜਦੋਂ ਕਿ ਸਰਬ ਵਿਆਪੀ ਰਾਮ ਪ੍ਰਭੂ ਦੁੱਖ ਸੁੱਖ ਤੋਂ ਨਿਰਲੇਪ ਹੈ । ਦਸ਼ਰਥ ਪੁੱਤ੍ਰ ਤਾਂ ਸੀਤਾ ਅਤੇ ਲਛਮਣ ਦੇ ਵਿਛੋੜੇ ਵਿੱਚ ਰੋਂਦਾ ਵੀ ਹੈ ਜਦੋਂ ਕਿ ਗੁਰੂ ਨਾਨਕ ਸਾਹਿਬ ਦਾ ਰਾਮ ਪ੍ਰਭੂ ਰੋਣ ਵਾਲ਼ਾ ਨਹੀਂ ਕਿਉਂਕਿ ਉਹ ਸਰਬ ਉੱਚ ਸ਼ਕਤੀ ਹੈ ਅਤੇ ਸਰਬ ਕਲਾ ਸਮਰੱਥ
    ਭਗਤ ਕਬੀਰ ਜੀ ਦੇ ਰਾਮ ਅਤੇ ਰਾਮ ਦੇ ਭੇਦ ਬਾਰੇ ਵਚਨ:
    ੳ). ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥ ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥190॥ {ਗਗਸ ਪੰਨਾਂ 1374}
    ਅਰਥ: ਹੇ ਕਬੀਰ! (ਜਨੇਊ ਦੇ ਕੇ ਬ੍ਰਾਹਮਣ ਰਾਮ ਦੀ ਪੂਜਾ-ਪਾਠ ਦਾ ਉਪਦੇਸ਼ ਭੀ ਕਰਦਾ ਹੈ; ਪਰ) ਰਾਮ ਰਾਮ ਆਖਣ ਵਿਚ ਭੀ ਫ਼ਰਕ ਪੈ ਜਾਂਦਾ ਹੈ, ਇਸ ਵਿਚ ਭੀ ਇਕ ਗੱਲ ਸਮਝਣ ਵਾਲੀ ਹੈ । ਇਕ ਰਾਮ ਤਾਂ ਉਹ ਹੈ ਜਿਸ ਨੂੰ ਹਰੇਕ ਜੀਵ ਸਿਮਰਦਾ ਹੈ (ਇਹ ਹੈ ਸਰਬ-ਵਿਆਪੀ ਰਾਮ, ਇਸ ਦਾ ਸਿਮਰਨ ਕਰਨਾ ਮਨੁੱਖ ਮਾਤ੍ਰ ਦਾ ਫ਼ਰਜ਼ ਹੈ) । ਪਰ ਇਹੀ ਰਾਮ ਨਾਮ ਰਾਸਧਾਰੀਏ ਭੀ (ਰਾਸਾਂ ਵਿਚ ਸਾਂਗ ਬਣਾ ਬਣਾ ਕੇ) ਲੈਂਦੇ ਹਨ (ਇਹ ਰਾਮ ਅਵਤਾਰੀ ਰਾਮ ਹੈ ਤੇ ਰਾਜਾ ਦਸਰਥ ਦਾ ਪੁੱਤਰ ਹੈ, ਇਹੀ ਮੂਰਤੀ-ਪੂਜਾ ਵਿਅਰਥ ਹੈ) ।190। (ਗੁਰੂ ਗ੍ਰੰਥ ਸਾਹਿਬ ਦਰਪਣ)
    ਹੈਰਾਨੀ ਦੀ ਗੱਲ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਰੌਸ਼ਨੀ ਹੁੰਦਿਆਂ ਵੀ ਮਾਨਯੋਗ ਸੁਪਰੀਮ ਕੋਰਟ ਨੂੰ ਪਤਾ ਨਾ ਲੱਗ ਸਕਿਆ ਕਿ ਗੁਰੂ ਨਾਨਕ ਸਾਹਿਬ ਤਾਂ ਸਰਬ ਵਿਆਪੀ ਰਾਮ ਦੇ ਉਪਾਸ਼ਕ ਸਨ, ਦਸ਼ਰਥ ਪੁੱਤ੍ਰ ਰਾਮ ਦੇ ਨਹੀਂ ।
    ਅ). ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥ ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥191॥ {ਗਗਸ ਪੰਨਾਂ 1374}
    ਪਦ ਅਰਥ: ਰਾਮੈ ਰਾਮ ਕਹੁ-ਹਰ ਵੇਲੇ ਰਾਮ ਦਾ ਨਾਮ ਸਿਮਰ । ਬਿਬੇਕ-ਪਰਖ, ਪਛਾਣ । ਕਹਿਬੇ ਮਾਹਿ-ਆਖਣ ਵਿਚ, ਸਿਮਰਨ ਵਿਚ । ਅਨੇਕਹਿ-ਅਨੇਕ ਜੀਵਾਂ ਵਿਚ । ਸਮਾਨਾ ਏਕ-ਸਿਰਫ਼ ਇਕ ਸਰੀਰ ਵਿਚ ਟਿਕਿਆ ਹੋਇਆ ਸੀ । 191
    ਅਰਥ: ਹੇ ਕਬੀਰ! ਸਦਾ ਰਾਮ ਦਾ ਨਾਮ ਜਪ, ਪਰ ਜਪਣ ਵੇਲੇ ਇਹ ਗੱਲ ਚੇਤੇ ਰੱਖਣੀ ਕਿ ਇਕ ਰਾਮ ਤਾਂ ਅਨੇਕਾਂ ਜੀਵਾਂ ਵਿਚ ਵਿਆਪਕ ਹੈ (ਇਸ ਦਾ ਨਾਮ ਜਪਣਾ ਹਰੇਕ ਮਨੁੱਖ ਦਾ ਧਰਮ ਹੈ), ਪਰ ਇਕ ਰਾਮ (ਦਰਸਥ ਦਾ ਪੁੱਤਰ) ਸਿਰਫ਼ ਇਕ ਸਰੀਰ ਵਿਚ ਹੀ ਆਇਆ (ਅਵਤਾਰ ਬਣਿਆ; ਇਸ ਦਾ ਜਾਪ ਕੋਈ ਗੁਣ ਨਹੀਂ ਕਰ ਸਕਦਾ) ।191।
  • Навчання та стиль

КОМЕНТАРІ • 1

  • @mann-kg4pg
    @mann-kg4pg 2 роки тому

    ਰਾਮ ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਕਿੰਨੀ ਵਾਰੀ ਆਉਦਾ ਹੈ,, ਤੇ ਸਾਡੇ ਗਰੰਥੀ ਸਿੰਘ ਰਾਮ ਦੀ ਜਗ੍ਹਾ ਤੇ ਕਿਸ ਸ਼ਬਦ ਦੀ ਵਰਤੋਂ ਕਰਦੇ ਹਨ।। ਕਿਰਪਾ ਕਰਕੇ ਦੱਸਣਾ ਜੀ।